ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅਜਨਾਲਾ ਵਿਖੇ ਪੁਲਿਸ ਥਾਣੇ 'ਤੇ ਕੀਤੇ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ DGP ਪੰਜਾਬ ਦੀ ਅਗਵਾਈ ਵਾਲੀ SIT ਟੀਮ ਵਲੋਂ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ । ਦੱਸ ਦਈਏ ਕਿ ਇਸ ਹਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਪੁਲਿਸ ਸਾਹਮਣੇ ਆਇਆ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਦੀ 140 ਤੋਂ ਵੱਧ ਬਣਾਈ ਵੀਡੀਓਜ਼ ਦੀ ਜਾਂਚ ਕਰਨ ਤੋਂ ਬਾਅਦ ਸਬੂਤ ਤਿਆਰ ਕੀਤੇ ਗਏ ਹਨ। ਹਾਲਾਂਕਿ ਜਦੋ ਵੀ ਉੱਚ ਅਧਿਕਾਰੀਆਂ ਨਾਲ ਇਸ ਮਾਮਲੇ ਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਵਲੋਂ ਕੁੱਟਮਾਰ ਦੇ ਦੋਸ਼ ਵਿੱਚ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਅਜਨਾਲਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ।