by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਹੋਲਾ ਮਹੱਲੇ ਦੇ ਮੌਕੇ ਤੇ ਜਾ ਰਹੀ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਦੌਰਾਨ 9 ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇੱਕ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਗਿਆ ਹੈ। ਜਾਣਕਾਰੀ ਮੁਕਾਬਕ ਇਸ ਜੱਥੇ ਨਾਲ ਜਾ ਰਹੇ ਇਕ ਸ਼ਰਧਾਲੂ ਨੇ ਦੱਸਿਆ ਕਿ ਉਹ ਤਰਨਤਾਰਨ ਤੋਂ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ।
ਜਦੋਂ ਉਹ ਖੰਨਾ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਟਰੈਕਟਰ-ਟਰਾਲੀ ਦੀ ਹੁੱਕ ਟੁੱਟ ਗਈ। ਇਸ ਦੌਰਾਨ 9 ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਦੀ ਰਫ਼ਤਾਰ ਘੱਟ ਹੋਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।