by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਬਾਲਾ ਚੰਡੀਗੜ੍ਹ ਹਾਈਵੇ 'ਤੇ ਦਰਦਨਾਕ ਹਾਦਸੇ ਦੌਰਾਨ ਪਿਓ- ਪੁੱਤ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਦੋਵੇ ਭਾਖਰਪੁਰ ਦੇ ਬਾਲਾਜੀ ਨਗਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ ਹਾਈਵੇ ਤੋਂ ਪਿਓ -ਪੁੱਤ ਐਕਟਿਵਾ 'ਤੇ ਸਵਾਰ ਹੋ ਕੇ ਅੰਬਾਲਾ ਵੱਲ ਜਾ ਰਹੇ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਓ- ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋਵਾਂ ਮ੍ਰਿਤਕਾਂ ਦੀ ਪਛਾਣ ਕੁੰਦਨ ਤੇ ਦਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।