ਮਾਸਕੋ ਰੂਸ(ਐਨ .ਆਰ .ਆਈ .ਮੀਡਿਆ) : ਪ੍ਰਧਾਨਮੰਤਰੀ ਨਰਿੰਦਰ ਮੋਦੀ 12 ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਜਾ ਰਹੇ ਨੇ , ਤੇ ਇਹ 12ਵਾਂ ਬ੍ਰਿਕਸ ਸੰਮੇਲਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ। ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਇਸ ਵਰਚੁਅਲ ਸੰਮੇਲਨ ਵਿੱਚ ਹਿੱਸਾ ਲੈਣਗੇ । ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼ ਆਪਸੀ ਸਹਿਯੋਗ ਦੇ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕਰਨਗੇ । ਇਨ੍ਹਾਂ ਵਿੱਚ ਕੋਵਿਡ-19 ਨਾਲ ਨਜਿੱਠਣ ਦੇ ਉਪਾਅ, ਅੱਤਵਾਦ ਦੇ ਵਿਰੁੱਧ ਮੁਕਾਬਲਾ, ਵਪਾਰ ਅਤੇ ਸਿਹਤ ਸ਼ਾਮਿਲ ਹੈ।ਬ੍ਰਿਕਸ ਤੋਂ ਭਾਰਤ ਅਤੇ ਚੀਨ ਦੋਵਾਂ ਨੂੰ ਫਾਇਦਾ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਮੋਦੀ ਅੱਤਵਾਦ ਦੇ ਮੁੱਦੇ ‘ਤੇ ਧਿਆਨ ਕੇਂਦਰਿਤ ਕਰਨਗੇ ।ਐਥੇ ਇਹ ਵੀ ਦੱਸਣਾ ਬਣਦਾ ਹੈ ਕਿ ਬ੍ਰਾਜ਼ੀਲ ਵਿੱਚ ਹੋਏ 11ਵੇਂ ਸੰਮੇਲਨ ਵਿੱਚ ਮੋਦੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡਾ ਰੋੜਾ ਅੱਤਵਾਦ ਹੈ।ਤੇ ਹੁਣ ਭਾਰਤ ਤੇ ਚੀਨ ਵਿਚਾਲੇ ਲੱਦਾਖ ਵਿੱਚ ਮਈ ਤੋਂ ਚੱਲ ਰਹੇ ਤਣਾਅ ਤੋਂ ਬਾਅਦ ਇਹ ਦੂਜਾ ਮੌਕਾ ਹੋਵੇਗਾ ਜਦੋਂ ਮੋਦੀ ਅਤੇ ਜਿਨਪਿੰਗ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੇ ਤੇ ਇਸ ਸੰਮੇਲਨ ਦੌਰਾਨ ਬ੍ਰਿਕਸ ਦੇਸ਼ ਆਪਸੀ ਸਹਿਯੋਗ ਦੇ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕਰਨਗੇ । ਇਨ੍ਹਾਂ ਵਿੱਚ ਕੋਵਿਡ-19 ਨਾਲ ਨਜਿੱਠਣ ਦੇ ਉਪਾਅ, ਅੱਤਵਾਦ ਦੇ ਵਿਰੁੱਧ ਮੁਕਾਬਲਾ, ਵਪਾਰ ਅਤੇ ਸਿਹਤ ਸ਼ਾਮਿਲ ਹੈ।ਬ੍ਰਿਕਸ ਤੋਂ ਭਾਰਤ ਅਤੇ ਚੀਨ ਦੋਵਾਂ ਨੂੰ ਫਾਇਦਾ ਹੋਇਆ ਹੈ।
by simranofficial