by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 95 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਸ਼੍ਰੋਮਣੀ ਅਕਲੀ ਦਲ ਦੇ ਦਫਤਰ ਰੱਖਿਆ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਤੇ ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।ਇਸ ਮੌਕੇ PM ਮੋਦੀ ਨੇ ਪਰਿਵਾਰਿਕ ਮੈਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ PM ਮੋਦੀ ਨੇ ਟਵੀਟ ਕਰਕੇ ਕਿਹਾ: ਉਨ੍ਹਾਂ ਲਈ ਇਹ ਨਿੱਜੀ ਘਾਟਾ ਹੈ ।ਮੈ ਉਨ੍ਹਾਂ ਨਾਲ ਬਹੁਤ ਗੱਲਬਾਤ ਕੀਤੀ… ਮੈ ਉਨ੍ਹਾਂ ਕੋਲੋਂ ਬਹੁਤ ਕੁਝ ਸਿੱਖਿਆ ਹੈ ।