ਜੰਮੂ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਇਸ ਬੈਠਕ ਦੇ ਏਜੰਡੇ ਬਾਰੇ ਹਾਲੇ ਕੁਝ ਵੀ ਸਪੱਸ਼ਟ ਨਹੀਂ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਜੰਮੂ-ਕਸ਼ਮੀਰ ਵਿਚ ਹੋਏ ਡ੍ਰੋਨ ਹਮਲੇ ਨੂੰ ਲੈ ਕੇ ਚਰਚਾ ਹੋ ਸਕਦੀ ਹੈ।
ਇਸ ਮੀਟਿੰਗ ਵਿਚ ਸੁਰੱਖਿਆ ਨਾਲ ਜੁੜੇ ਕੁਝ ਵੱਡੇ ਅਧਿਕਾਰੀ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਲੱਦਾਖ ਦੇ ਤਿੰਨ ਦਿਨ ਦੇ ਦੌਰੇ 'ਤੇ ਗਏ ਰੱਖਿਆ ਮੰਤਰੀ ਯਾਤਰਾ ਖਤਮ ਕਰਨ ਤੋਂ ਬਾਅਦ ਦਿੱਲੀ ਪਹੁੰਚ ਕੇ ਜੰਮੂ-ਕਸ਼ਮੀਰ ਵਿਚ ਹਵਾਈ ਅੱਡੇ 'ਤੇ ਹੋਏ ਡ੍ਰੋਨ ਹਮਲੇ ਦੀ ਜਾਣਕਾਰੀ ਦੀ ਰਿਪੋਰਟ ਤਿਆਰ ਕਰਨਗੇ।ਉਧਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਏਅਰ ਫੋਰਸ ਸਟੇਸ਼ਨ 'ਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਗਈ ਹੈ।