50,000 ਭਾਰਤੀਆਂ ਨੂੰ ਅਮਰੀਕਾ ‘ਚ ਸੰਬੋਧਨ ਕਰਨਗੇ PM ਮੋਦੀ

by mediateam

ਵਾਸ਼ਿੰਗਟਨ ਡੈਸਕ (Vikram Sehajpal) : ਪ੍ਰੋਗਰਾਮ ਲਈ ਸ਼ਨੀਵਾਰ ਨੂੰ ਹਿਉਸਟਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਪ੍ਰੋਗਰਾਮ ਵਿੱਚ ਪੀਐਮ 50,000 ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਟਰੰਪ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਪੀਐਮ ਮੋਦੀ ਹਿਊਸਟਨ ਸ਼ਹਿਰ ਦੇ ਐਨਆਰਜੀ ਸਟੇਡੀਅਮ ਵਿੱਚ ਭਾਰਤੀ ਸਮੇਂ ਮੁਤਾਬਕ ਰਾਤ 8:30 ਵਜੇ ਸੰਬੋਧਨ ਕਰਨਗੇ। ਇਸ ਸਮਾਗਮ ਦੀ ਮਹੱਤਤਾ ਨੂੰ ਇਸ ਤੱਥ ਤੋਂ ਸਮਝੀ ਜਾ ਸਕਦੀ ਹੈ ਕਿ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖ਼ੁਦ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਸਮਾਰੋਹ ਵਿੱਚ ਮੌਜੂਦ ਰਹਿਣਗੇ।

ਇਸ ਤੋਂ ਬਾਅਦ ਪੀਐਮ ਮੋਦੀ ਆਪਣੇ ਅਮਰੀਕੀ ਦੌਰ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਕਰਨਗੇ ਅਤੇ ਯੂਐਨਜੀਏ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਮੁਤਾਬਕ ਉਹ ਸਿੱਧੇ ਤੇਲ ਸੈਕਟਰ ਦੇ ਸੀਈਓ ਨਾਲ ਇੱਕ ਗੋਲ ਟੇਬਲ ਮੀਟਿੰਗ ਵਿੱਚ ਜਾਣਗੇ ਅਤੇ ਬਾਅਦ ਵਿੱਚ ਭਾਰਤੀ ਪਰਵਾਸੀਆਂ ਨਾਲ ਸੰਖੇਪ ਗੱਲਬਾਤ ਕਰਨਗੇ ਅਤੇ ਉਨ੍ਹਾਂ ਨਾਲ ਫੋਟੋਆਂ ਖਿੱਚਣਗੇ।