by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾ ਹੀ ਇਕ ਵਿਅਕਤੀ ਦਾ ਕਤਲ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਫਿਲਹਾਲ ਗ੍ਰਿਫਤਾਰੀ ਕਰ ਲਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸੇ ਤਰਾਂ ਦੀ ਵੀ ਕੋਈ ਅਣਸੁਖਾਵੀ ਘਟਨਾ ਨਾ ਇਸ ਲਈ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਕ ਭਾਈਚਾਰੇ ਵਲੋਂ ਦੂਜੇ ਭਾਈਚਾਰੇ ਦੇ ਨੇ ਇਕ ਪਰੇਸ਼ ਰਬਾਰੀ ਨਾਂ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਜਿਸ ਕਾਰਨ ਮਾਹੌਲ ਕਾਫੀ ਖਰਾਬ ਹੋ ਗਿਆ ਹੈ । ਪੁਲਿਸ ਨੇ ਕਿਹਾ ਕਿ ਦੋਸ਼ੀ ਸੁਲੇਮਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਸ਼ਾਤੀਪੂਰਨ ਸਥਿਤੀ ਬਣੀ ਹੈ ।