by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਰ ਰਾਤ 8 ਵਜੇ ਦੇ ਕਰੀਬ ਦੇਹਾਂਤ ਹੋ ਗਿਆ। ਦੱਸ ਦਈਏ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ 'ਚ ਤਕਲੀਫ਼ ਹੋ ਰਹੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ।ਤਕਲੀਫ਼ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ICU 'ਚ ਸ਼ਿਫਟ ਕੀਤਾ ਗਿਆ। 95 ਸਾਲ ਦੀ ਉਮਰ 'ਚ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ ਹਨ ।ਸੂਤਰਾਂ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਲਈ PM ਨਰਿੰਦਰ ਮੋਦੀ 12 ਵਜੇ ਦੇ ਕਰੀਬ ਚੰਡੀਗੜ੍ਹ ਆਉਣਗੇ। ਪ੍ਰਕਾਸ਼ ਸਿੰਘ ਬਾਅਦ ਦੀ ਮ੍ਰਿਤਕ ਦੇਹ ਸ਼੍ਰੋਮਣੀ ਅਕਲੀ ਦਲ ਦੇ ਚੰਡੀਗੜ੍ਹ ਵਿਖੇ ਸੈਕਟਰ - 28 ਵਿੱਚ ਮੁੱਖ ਦਫਤਰ ਵਿੱਚ ਅੰਤਿਮ ਦਰਸ਼ਨ ਲਈ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ 'ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।