PM ਮੋਦੀ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਨਾਲ ਫੋਨ ‘ਤੇ ਗੱਲਬਾਤ

by jaskamal

ਨਿਊਜ਼ ਦੇਸੱਕ (ਰਿੰਪੀ ਸ਼ਰਮਾ) ; ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਦੱਸ ਦਈਏ ਕਿ ਰੂਸ ਹੁਣ ਤਕ ਯੂਕਰੇਨ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਚੁੱਕਾ ਹੈ। ਯੁੱਧ ਕਾਰਨ ਲੱਖਾਂ ਯੂਕਰੇਨੀਆਂ ਨੇ ਦੂਜੇ ਦੇਸ਼ਾਂ ਵਿਚ ਸ਼ਰਨ ਲਈ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਵੀ ਪੀਐਮ ਮੋਦੀ ਨੂੰ ਰੂਸ ਨਾਲ ਜੰਗ ਬਾਰੇ ਗੱਲ ਕਰਨ ਦੀ ਅਪੀਲ ਕੀਤੀ ਹੈ।

ਰੂਸ ਦੇ ਹਮਲੇ ਦੇ ਐਲਾਨ ਤੋਂ ਬਾਅਦ ਯੂਕਰੇਨ ਦੇ ਰਾਜਦੂਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੇ ਮਾਮਲੇ 'ਚ ਦਖਲ ਦੇਣ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਰਾਜਦੂਤ ਨੇ ਕਿਹਾ ਸੀ ਕਿ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ 'ਚ ਭਾਰਤ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਇਸ ਬਾਰੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਤੁਰੰਤ ਗੱਲ ਕਰਨ ਦੀ ਅਪੀਲ ਕੀਤੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੀ.ਐੱਮ. ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰ ਰੂਸ-ਯੂਕ੍ਰੇਨ ਦਰਮਿਆਨ 'ਹਿੰਸਾ ਨੂੰ ਤੁਰੰਤ ਬੰਦ ਕਰਨ' ਦੀ ਅਪੀਲ ਕੀਤੀ ਸੀ। ਪੁਤਿਨ ਨਾਲ ਪੀ.ਐੱਮ. ਮੋਦੀ ਦੀ ਫੋਨ 'ਤੇ ਗੱਲਬਾਤ 'ਚ ਭਾਰਤੀਆਂ ਦੀ ਸੁਰੱਖਿਆ 'ਤੇ ਵੀ ਚਰਚਾ ਹੋਈ ਸੀ। ਪੀ.ਐੱਮ. ਮੋਦੀ ਨੇ ਕਿਹਾ ਕਿ ਜੰਗ ਨਾਲ ਨਹੀਂ ਗੱਲਬਾਤ ਕਰਨ ਨਾਲ ਹੀ ਹੱਲ ਨਿਕਲੇਗਾ। ਮੋਦੀ ਨੇ ਪੁਤਿਨ ਨੂੰ ਕਿਹਾ ਕਿ ਨਾਟੋ-ਰੂਸ ਗੱਲਬਾਤ ਕਰ ਰਸਤਾ ਕੱਢੇ।