by jaskamal
ਪੱਤਰ ਪ੍ਰੇਰਕ : ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਲੁਧਿਆਣਾ ਦਿਹਾਤੀ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ 5400 ਕਿਲੋ ਚੂਰਾ ਪੋਸਤ ਬਰਾਮਦ ਹੋਇਆ ਹੈ। ਮੁਲਜ਼ਮ ਇੱਕ ਬੰਦ ਬਾਡੀ ਟਰੱਕ ਵਿੱਚ ਦੂਜੇ ਸੂਬਿਏਆਂ ਤੋਂ ਭੁੱਕੀ ਦੀ ਖੇਪ ਲਿਆ ਰਹੇ ਸਨ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਕਰੋੜ 25 ਲੱਖ ਰੁਪਏ ਦੀ ਨਸ਼ੀਲੇ ਪਦਾਰਥ, 2 ਦੇਸੀ ਪਿਸਤੌਲ, 6 ਜਿੰਦਾ ਕਾਰਤੂਸ, 14 ਜਾਅਲੀ ਨੰਬਰ ਪਲੇਟਾਂ, 4 ਪੁਲਿਸ ਦੀਆਂ ਵਰਦੀਆਂ ਅਤੇ 1 ਬੈਲਟ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ, ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਰਿੰਡੀ, ਅਵਤਾਰ ਸਿੰਘ ਉਰਫ਼ ਤਾਰੀ ਅਤੇ ਕਮਲਪ੍ਰੀਤ ਸਿੰਘ ਵਜੋਂ ਕੀਤੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।