ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਉਹ ਹਾਲੇ ਫਰਾਰ ਹੈ, ਉਸ ਦੀਆਂ 2 ਕਾਰਾਂ ਨੂੰ ਜ਼ਬਤ ਕਰ ਲਈਆਂ ਗਈਆ ਹਨ ਤੇ ਉਸ ਦੇ 6 ਸਾਥੀਆਂ ਨੂੰ ਵੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈਂ। ਪੁਲਿਸ ਟੀਮ ਵਲੋਂ ਉਨ੍ਹਾਂ ਦੇ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ ।

ਕੁਲਦੀਪ ਚਾਹਲ ਨੇ ਕਿਹਾ ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈਂ। ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 80 ਸਾਥੀਆਂ ਨੂੰ ਪੁਲਿਸ ਟੀਮ ਕਾਬੂ ਕਰ ਚੁੱਕੀ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਪੁਲਿਸ ਫੋਰਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਾਫੀ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਬੀਤੀ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਜਲੰਧਰ ਤੋਂ ਸ਼ਾਹਕੋਟ ਵੱਲ ਜਾ ਰਹੇ ਸਨ ।ਇਸ ਦੌਰਾਨ ਹੀ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰਾ ਪਾ ਲਿਆ ਪਰ ਮੌਕੇ ਦਾ ਫਾਇਦਾ ਚੁੱਕ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ।