by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਗੋਪਾਲ ਮੰਦਰ ਬਾਹਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਇਹ ਘਟਨਾ ਉਸ ਸਮੇ ਵਾਪਰੀ ਜਦੋ ਸੁਧੀਰ ਸੂਰੀ ਆਪਣੇ ਸਾਥੀਆਂ ਨਾਲ ਪ੍ਰਦਰਸ਼ਨ ਕਰ ਰਹੇ ਸੀ। ਸੂਤਰਾਂ ਅਨੁਸਾਰ ਹਮਲਾਵਰਾਂ ਵਲੋਂ 5 ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੂੰ ਵਾਰਦਾਤ ਸਮੇ ਵਰਤਿਆ ਹਥਿਆਰ ਵੀ ਬਰਾਮਦ ਹੋ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਤਲ ਇੱਕਲਾ ਸੀ ,ਜਿਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ ।