ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਜੰਮੂ ਵਿਖੇ ਲਿੰਗ ਨਿਰਧਾਰਤ ਕਰ ਵਾਲੇ ਸਕੈਨਿੰਗ ਸੈਂਟਰ 'ਚ ਛਾਪਾ ਮਾਰਿਆ ਗਿਆ। ਦੱਸਿਆ ਜਾ ਰਿਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਵਲੋਂ ਸਿਹਤ ਵਿਭਾਗ ਨੂੰ ਉਹ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਲਿੰਗ ਨਿਰਧਾਰਨ ਸੈਂਟਰਾਂ ਦੀ ਛਾਪੇਮਾਰੀ ਕਰਕੇ ਪਤਾ ਕੀਤਾ ਜਾਵੇ ਕਿ ਕਿਹੜਾ ਸਕੈਨਿੰਗ ਸੈਂਟਰ 'ਚ ਲਿੰਗ ਬਾਰੇ ਦੱਸਦਾ ਹੈ ਤਾਂ ਜੋ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ ।ਇਸ ਦੌਰਾਨ ਹੀ ਸਿਹਤ ਵਿਭਾਗ ਨੂੰ ਪਤਾ ਲੱਗਾ ਕਿ ਜੰਮੂ 'ਚ ਇੱਕ ਅਲਟਰਾਸਾਊਂਡ ਸੈਂਟਰ ਲਿੰਗ ਨਿਰਧਾਰਨ ਟੈਸਟ ਕਰਦਾ ਹੈ।
ਇਸ ਤੋਂ ਬਾਅਦ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਪਰਦਾਫਾਸ਼ ਕੀਤਾ । ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੀ ਅਧਿਕਾਰੀ ਸਰਬਜੀਤ ਕੌਰ ਨਕਲੀ ਗਾਹਕ ਬਣ ਕੇ ਇੱਕ ਮਹਿਲਾ ਨਾਲ ਅਲਟਰਾਸਾਊਂਡ ਸਕੈਨਿੰਗ ਸੈਂਟਰ ਵਿਖੇ ਗਈ ਤੇ 20 ਹਜ਼ਾਰ ਰੁਪਏ 'ਚ ਲਿੰਗ ਟੈਸਟ ਕਰਵਾਉਣ ਦਾ ਸੌਦਾ ਤੈਅ ਹੋ ਗਿਆ । ਗਾਹਕ ਨੇ ਉਹ ਨੋਟ ਨੰਬਰ ਪਹਿਲਾਂ ਹੀ ਸਿਹਤ ਵਿਭਾਗ ਨੇ ਨੋਟ ਕੀਤੇ ਹੋਏ ਸਨ। ਜਿਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਛਾਪਾ ਮਾਰਿਆ ਗਿਆ । ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਸਿਹਤ ਵਿਭਾਗ ਅਧਿਕਾਰੀਆਂ ਨੇ ਕਿਹਾ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ।