by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਬਰ ਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਗਾਇਬ ਹੋਣ ਨੂੰ ਲੈ ਕੇ ਸ਼ਹਿਰ ਵਿੱਚ ਪੋਸਟਰ ਲਗਾਏ ਜਾ ਰਹੇ ਹਨ। ਲੋਕਾਂ ਵਲੋਂ ਇਲਾਕੇ 'ਚ ਸੰਨੀ ਦਿਓਲ ਦੀ ਗੈਰ- ਮੌਜੂਦਗੀ ਦੇ ਮੱਦੇਨਜ਼ਰ ਉਸ ਨੂੰ ਲਾਪਤਾ ਕਰਾਰ ਦਿੱਤਾ ਗਿਆ ਹੈ। ਪੋਸਟਰ 'ਚ ਲਿਖਿਆ ਗਿਆ ਕਿ : 'ਸੰਨੀ ਦਿਓਲ ਗੁੰਮਸ਼ੁਦਾ ਦੀ ਤਲਾਸ਼'। ਦੱਸਿਆ ਜਾ ਰਿਹਾ ਹੈ ਸੰਨੀ ਦਿਓਲ ਦੇ ਇਲਾਕੇ ਦੇ ਲੋਕ ਉਸ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ। ਜਿਸ ਕਾਰਨ ਉਨ੍ਹਾਂ ਵਲੋਂ ਸੰਨੀ ਦਿਓਲ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ ਤੇ ਹੁਣ ਲੋਕਾਂ ਨੇ ਉਸ ਦੇ ਲਾਪਤਾ ਦੇ ਪੋਸਟਰ ਲਗਾਏ । ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਹ ਕੰਮ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।