
ਜਲੰਧਰ (ਰਾਘਵ) - 'ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ' ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ 17 ਜੂਨ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚਿਤਾਇਆ ਹੈ ਕਿ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ, ਜਿਸ ਕਾਰਨ ਬਿਜਲੀ ਦੇ ਗਰਿੱਡ ਕਿਸੇ ਵੀ ਸਮੇਂ ਗੜਬੜਾ ਸਕਦੇ ਹਨ, ਇਸ ਲਈ ਸਮਾਂ ਆ ਗਿਆ ਹੈ ਕਿ ਬਿਜਲੀ ਸਿਸਟਮ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ।
