ਰਾਸ਼ਟਰਪਤੀ ਦੇ ਸਾਹਮਣੇ ਮੂਲ ਮੰਤਰ ‘ਤੇ ਕੀਤਾ ਗਿਆ ਨਾਚ, ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਇਆ ਠੇਸ

by

3 ਅਪ੍ਰੈਲ, ਸਿਮਰਨ ਕੌਰ- (NRI MEDIA) : 

ਮੀਡਿਆ ਡੈਸਕ (ਸਿਮਰਨ ਕੌਰ) : ਭਾਰਤੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਬੀਤੇ ਦਿਨੀ ਚਿਲ਼ੀ ਦੀ ਇਕ ਯੂਨੀਵਰਸਿਟੀ 'ਚ ਪਹੁੰਚੇ ਸਨ ਪਰ ਓਹਨਾ ਦੇ ਭਾਰਤ ਵਾਪਸ ਪਰਤਣ 'ਤੇ ਸਿੱਖਾਂ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਦੱਸ ਦਈਏ ਕਿ ਰਾਸ਼ਟਰਪਤੀ ਦੇ ਸਵਾਗਤ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਏ ਗਏ ਸਨ ਜਿਸ ਵਿੱਚ ਸਿਖਾਂ ਦੀ ਗੁਰਬਾਣੀ ਦੇ ਮੂਲ ਮੰਤਰ 'ਤੇ ਨਾਚ ਕਰਵਾਇਆ ਗਿਆ ਜਿਸ ਨੂੰ ਦੇਖਣ ਤੋਂ ਬਾਅਦ ਸਿੱਖਾਂ 'ਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ |

ਕਮੇਟੀ ਨੇ ਮਾਮਲੇ ਦੀ ਜਾਂਚ ਮੰਗੀ ਹੈ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਵੱਡੀ ਗਿਣਤੀ ‘ਚ ਇਤਰਾਜ਼ ਮਿਲੇ ਨੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਕਿ ਇਹ ਵੀਡੀਓ ਰਾਸ਼ਟਰਪਤੀ ਦੇ ਸੋਸ਼ਲ ਮੀਡੀਆ ਅਕਾਊਂਟ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਸ ਮੌਕੇ ਇਸ ਸਮਾਗਮ ‘ਚ ਕੁਝ ਸਿੱਖ ਵੀ ਮੌਜੂਦ ਸਨ |

ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ ਸਾਲਾਂ ਤੋਂ ਸਿੱਖ ਧਰਮ ਵਿਚ ਬੇਅਦਬੀ ਦੀਆਂ ਘਟਨਾਵਾਂ ਤੇ ਥੋੜੇ ਥੋੜੇ ਸਮੇਂ ਮਗਰੋਂ ਕਿਤੇ ਨਾ ਕਿਤੇ ਮਨ ਅਤੇ ਰੂਹ ਨੂੰ ਬੇਚੈਨ ਕਰਨ ਵਾਲੀਆਂ ਘਟਨਾਵਾ ਵਾਪਰ ਰਹੀਆਂ ਹਨ। ਜਿਥੇ ਕੁਝ ਦਿਨ ਪਹਿਲਾ ਤਰਨਤਾਰਨ ਸਾਹਿਬ ਦੀ ਪੁਰਾਤਨ ਦਰਸ਼ਨ ਡਿਉਢੀ ਨੁੰ ਢਾਹਣ ਦਾ ਮਾਮਲਾ ਹਲੇ ਠੰਡਾ ਨਹੀਂ ਹੋਇਆ ਕਿ ਇਸ ਮਾਮਲੇ ਨੇ ਇਕ ਵਾਰ ਫੇਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ |