by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸੈਸ਼ਨ ਕੋਰਟ ’ਚ ਪੇਸ਼ੀ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ ’ਚੋਂ ਚਕਮਾ ਦੇ ਕੇ ਪਹਿਲੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਫ਼ਰਾਰ ਹੋ ਗਿਆ ਸੀ। ਜਾਣਕਾਰੀ ਮੁਤਾਬਕ ਕੈਦੀ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਬੂਟਾ ਰਾਮ ਨਿਵਾਸੀ ਭਟਨੂਰਾ ਕਲਾਂ ਥਾਣਾ ਭੋਗਪੁਰ ਦੇ ਤੌਰ ’ਤੇ ਹੋਈ ਹੈ। ਇਸ ’ਤੇ ਕੁਝ ਸਮਾਂ ਪਹਿਲਾਂ ਹੀ ਲੁੱਟ-ਖੋਹ ਦੇ ਮਾਮਲੇ ਦਰਜ ਕੀਤੇ ਗਏ ਸੀ, ਜਿਸ ਤੋਂ ਬਾਅਦ ਇਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਅਦਾਲਤ ’ਚ ਪੇਸ਼ੀ ਲਈ ਲਿਆਂਦਾ ਗਿਆ ਸੀ ਅਤੇ ਇਸ ਨੂੰ ਪੇਸ਼ ਕਰਨ ਲਈ ਪਹਿਲੀ ਮੰਜ਼ਿਲ ’ਤੇ ਲਿਜਾਇਆ ਗਿਆ, ਜਿਥੋਂ ਉਹ ਭੱਜਣ ’ਚ ਕਾਮਯਾਬ ਹੋ ਗਿਆ ਸੀ। ਇਸ ਨੇ ਪਹਿਲੀ ਮੰਜ਼ਿਲ ਤੋਂ ਹੇਠਾਂ ਛਲਾਂਗ ਲਗਾ ਦਿੱਤੀ, ਜਿਸ ’ਤੇ ਲੋਕਾਂ ਨੇ ਰੌਲਾ ਪਾ ਦਿੱਤਾ। ਲੋਕਾਂ ਦਾ ਰੌਲਾ ਸੁਣਦੇ ਸਾਰ ਹੇਠਾਂ ਖੜ੍ਹੇ ਸਕਿਓਰਿਟੀ ਪੁਲਿਸ ਮੁਲਾਜ਼ਮ ਲਖਵੀਰ ਸਿੰਘ ਨੇ ਉਸ ਨੂੰ ਕਾਬੂ ਕਰ ਲਿਆ।