by jaskamal
ਨਿਊਜ਼ ਡੈਸਕ(ਰਿੰਪੀ ਸ਼ਰਮਾ) : ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਹਾਈ ਸਕਿਓਰਿਟੀ ਜੇਲ੍ਹ ਵਿੱਚ ਬੰਦ ਕੈਦੀ ਭੁੱਖ ਹੜਤਾਲ 'ਤੇ ਹਨ। ਦੱਸਿਆ ਜਾ ਰਿਹਾ ਆਪਣੀਆਂ ਮੰਗਾਂ ਨੂੰ ਲੈ ਕੇ ਕੈਦੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਭੁੱਖ ਹੜਤਾਲ ਕੀਤੀ ਹੈ। ਪ੍ਰਸ਼ਾਸਨ ਅਨੁਸਾਰ ਕੈਦੀਆਂ ਨੇ ਪਿਛਲੇ 4 ਦਿਨਾਂ ਤੋਂ ਕੁਝ ਨਹੀਂ ਖਾਧਾ । ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਦੋਸ਼ੀ ਗੁਰਪ੍ਰੀਤ ਸਿੰਘ ਤੇ ਹੋਰ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਬੈਰਕਾਂ ਵਿੱਚ TV ਲਗਾਏ ਜਾਣ ਪਰ ਜੇਲ੍ਹ ਦੀ ਸੁਰੱਖਿਆ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਕੈਦੀਆਂ ਨੇ ਪ੍ਰਸ਼ਾਸਨ ਕੋਲੋਂ ਆਪਣੇ ਖਰਚੇ ਤੋਂ TV ਲਗਾਉਣ ਦੀ ਇਜਾਜ਼ਤ ਮੰਗੀ ਹੈ। ਕੈਦੀਆਂ ਨੇ ਕਿਹਾ ਕਿ ਜੇਕਰ ਕੋਈ ਕੈਦੀ ਇਸ ਦੀ ਗਲਤ ਵਰਤੋਂ ਕਰਦਾ ਹੈ ਤਾਂ ਉਸ ਤੋਂ ਇਹ ਸਹੂਲਤ ਵਾਪਸ ਲੈ ਲਈ ਜਾਵੇ ।