by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਦਿਖਾਵੇ ਤੇ ਚੋਣਾਂ ਲਈ ਦਲਿਤਾਂ ਅਤੇ ਆਦਿਵਾਸੀਆਂ ਦੇ ਨਾਮ ਦਾ ਇਸਤੇਮਾਲ ਕਰਦੀ ਹੈ। ਕਾਂਗਰਸ ਦੀ ਉੱਤਰ ਪ੍ਰਦੇਸ਼ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ,''ਉੱਤਰ ਪ੍ਰਦੇਸ਼ 'ਚ ਇਕ ਦਲਿਤ ਨੌਜਵਾਨ ਨੂੰ ਦਬੰਗਾਂ ਨੇ ਬੰਬ ਨਾਲ ਉੱਡਾ ਦਿੱਤਾ। ਮੱਧ ਪ੍ਰਦੇਸ਼ 'ਚ ਇਕ ਆਦਿਵਾਸੀ ਔਰਤ ਨੂੰ ਦਬੰਗਾਂ ਨੇ ਜਿਊਂਦੇ ਸਾੜਿਆ।''