by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ 'ਚੋਂ ਇੱਕ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਸਿਰਸਾ ਨੇ ਕਿਹਾ ਕਿ ਸਜ਼ਾ ਸਮੀਖਿਆ ਕਮੇਟੀ ਦੀ ਮੀਟਿੰਗ ਹੈ ਜਿਸ ਵਿੱਚ ਰਿਹਾਈ ਲਈ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਹੈ।
1993 ਦੇ ਦਿੱਲੀ ਬੰਬ ਧਮਾਕਿਆਂ 'ਚ ਫਾਂਸੀ ਦੀ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਪ੍ਰੋ. ਭੁੱਲਰ ਦੀ ਰਿਹਾਈ ਦਾ ਮੁੱਦਾ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੀ ਕਾਫੀ ਉਠਿਆ ਸੀ ਤੇ ਇਸੇ ਕਾਰਨ ਦਿੱਲੀ ਦੀ ਕੇਜਰੀਵਾਲ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹੀ। ਅਕਾਲੀ ਦਲ ਅਤੇ ਭਾਜਪਾ ਨੇ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਸੀ।