by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਜਨਤਾ ਪਾਰਟੀ ਦੇ ਨੇਤਾ ਨਵੀਨ ਕੁਮਾਰ ਜਿੰਦਲ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ। ਨਵੀਨ ਨੇ ਪੈਗੰਬਰ ਮੁਹੰਮਦ 'ਤੇ ਕੀਤੀ ਗਈ ਟਿੱਪਣੀ 'ਤੇ ਆਪਣਾ ਬਿਆਨ ਦਰਜ ਕਰਵਾਉਣ ਲਈ ਭਿਵੰਡੀ ਪੁਲਿਸ ਸਟੇਸ਼ਨ 'ਚ ਪੇਸ਼ ਹੋਣਾ ਸੀ, ਪਰ ਉਹ ਉੱਥੇ ਨਹੀਂ ਪਹੁੰਚਿਆ।
ਇੰਸਪੈਕਟਰ ਜੀਜੇ ਵਾਲਵੀ ਨੇ ਦੱਸਿਆ ਹੈ ਕਿ ਭਿਵੰਡੀ ਪੁਲਿਸ ਨੂੰ ਨਵੀਨ ਕੁਮਾਰ ਜਿੰਦਲ ਦੀ ਇੱਕ ਮੇਲ ਮਿਲੀ ਹੈ। ਮੇਲ 'ਚ ਉਸਨੇ ਕਿਹਾ ਹੈ ਕਿ ਉਹ ਬਿਮਾਰ ਹੈ ਤੇ ਯਾਤਰਾ ਕਰਨ ਦੇ ਯੋਗ ਨਹੀਂ ਹੈ। ਇਸ ਤੋਂ ਪਹਿਲਾਂ ਭਿਵੰਡੀ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨਵੀਨ ਕੁਮਾਰ ਜਿੰਦਲ ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ।
ਭਾਜਪਾ ਬੁਲਾਰੇ ਨੂਪੁਰ ਸ਼ਰਮਾ ਨੂੰ ਮੁਅੱਤਲ ਕਰਨ ਤੇ ਦਿੱਲੀ ਭਾਜਪਾ ਦੇ ਮੀਡੀਆ ਵਿੰਗ ਦੇ ਮੁਖੀ ਨਵੀਨ ਕੁਮਾਰ ਜਿੰਦਲ ਨੂੰ ਪੈਗੰਬਰ ਦੇ ਖਿਲਾਫ ਕਥਿਤ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਗੁੱਸੇ ਤੋਂ ਬਾਅਦ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।