by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਗੰਬਰ ਮੁਹੰਮਦ ਖਿਲਾਫ ਕਥਿਤ ਤੌਰ 'ਤੇ ਵਿਵਾਦਿਤ ਟਿੱਪਣੀ ਕਰਨ ਲਈ ਭਾਜਪਾ ਦੀ ਸਾਬਕਾ ਬੁਲਾਰਾ ਨੂਪੁਰ ਸ਼ਰਮਾ ਨੂੰ ਧਮਕੀ ਦੇਣ ਵਾਲੇ ਭੀਮ ਆਰਮੀ ਚੀਫ ਦੇ ਖਿਲਾਫ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਭੀਮ ਆਰਮੀ ਦੇ ਮੁਖੀ ਨਵਾਬ ਸਤਪਾਲ ਤੰਵਰ ਨੂੰ ਨੂਪੁਰ ਸ਼ਰਮਾ ਵਿਰੁੱਧ ਹਿੰਸਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ।
ਜਿਕਰਯੋਗ ਹੈ ਕਿ ਭੀਮ ਆਰਮੀ ਚੀਫ ਸਤਪਾਲ ਤੰਵਰ ਨੇ ਨੂਪੁਰ ਸ਼ਰਮਾ ਦੀ ਜ਼ੁਬਾਨ ਕੱਟ ਕੇ ਲਿਆਉਣ ਵਾਲੇ ਨੂੰ ਇਕ ਕਰੋੜ ਦਾ ਇਨਾਮ ਦੇਣ ਦਾ ਐਲਾਨ ਕੀਤਾ। ਤੰਵਰ ਨੇ ਨੂਪੁਰ ਸ਼ਰਮਾ ’ਤੇ ਕਈ ਗੈਰ-ਮਰਿਆਦਾ ਵਾਲੀਆਂ ਟਿੱਪਣੀਆਂ ਵੀ ਕੀਤੀਆਂ ਹਨ।
ਦੱਸ ਦਈਏ ਕਿ ਨੂਪੁਰ ਸ਼ਰਮਾ ਨੇ ਗਿਆਨਵਾਪੀ ਮਸਜਿਦ ਪਰਿਸਰ 'ਚ ਮਿਲੇ ਕਥਿਤ ਸ਼ਿਵਲਿੰਗ ਮੁੱਦੇ 'ਤੇ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਤੌਰ 'ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਟਿੱਪਣੀ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ।