by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਪੁਲਿਸ ਨੇ ਇੱਕ ਹੋਟਲ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਮਹਿੰਦਰਗੜ੍ਹ ਰੋਡ 'ਤੇ ਸਥਿਤ ਨੈਨਾ ਫੈਮਿਲੀ ਹੋਟਲ ਐਂਡ ਰੈਸਟੋਰੈਂਟ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਨੇ ਛਾਪਾ ਮਾਰ ਕੇ 7 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ।
ਚਾਰੇ ਔਰਤਾਂ ਭਿਵਾਨੀ ਤੋਂ ਇਲਾਵਾ ਦਿੱਲੀ ਤੇ ਰਾਜਸਥਾਨ ਦੀਆਂ ਰਹਿਣ ਵਾਲੀਆਂ ਹਨ। ਇਸ ਘਪਲੇ 'ਚ 24 ਤੋਂ 32 ਸਾਲ ਦੀਆਂ ਔਰਤਾਂ ਸ਼ਾਮਲ ਹਨ। ਪੁਲੀਸ ਨੇ ਸਾਰੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਹੈ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਅਗੇ ਦੀ ਕਾਰਵਾਈ ਕਰ ਰਹੀ ਹੈ।