ਲੰਡਨ (ਐਨ.ਆਰ.ਆਈ. ਮੀਡਿਆ) : ਪੂਰੇ ਭਾਰਤ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਇਹ ਵਿਰੋਧ ਹੁਣ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉੱਥੇ ਹੀ ਹੁਣ ਇਸ ਮੁੱਦੇ 'ਤੇ ਬ੍ਰਿਟੇਨ ਦੀ ਆਕਸਫੋਰਡ ਯੂਨੀਵਰਸਿਟੀ ਨੇ ਵੀ ਕਿਸਾਨਾਂ ਦੀ ਹਮਾਇਤ ਕੀਤੀ ਹੈ।
ਆਕਸਫੋਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ ਤੇ ਪੁਰਾਣੇ ਵਿਦਿਆਰਥੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਕਾਨੂੰਨਾਂ ਨੂੰ ਸਿਰੇ ਤੋਂ ਕਿਸਾਨ ਵਿਰੋਧੀ ਦੱਸਦੇ ਹੋਏ ਖ਼ਾਰਜ ਕਰਨ ਦੀ ਮੰਗ ਕੀਤੀ। ਆਕਸਫੋਰਡ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਦਾ ਭਾਰਤ 'ਤੇ ਮਾੜਾ ਅਸਰ ਹੋਵੇਗਾ।
ਉਨ੍ਹਾਂ ਕਿਹਾ, ਇਨ੍ਹਾਂ ਨਾਲ ਫਸਲਾਂ ਦੀ ਕੀਮਤਾਂ ਵੀ ਪ੍ਰਭਾਵਿਤ ਹੋਵੇਗੀ ਤੇ ਛੋਟੇ ਕਿਸਾਨ ਕਾਰਪੋਰੇਟ ਘਰਾਣਿਆਂ ’ਤੇ ਪੁਰਨਰੂਪ ਵਿੱਚ ਨਿਰਭਰ ਹੋ ਜਾਣਗੇ। ਵਿਰੋਧ ਕਰ ਰਹੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਦੇ ਇਸ ਕਾਨੂੰਨ ਨੂੰ ਗ਼ੈਰ-ਜਮਹੂਰੀ ਕਾਰਜ ਦੱਸਿਆ ਤੇ ਬੋਲੇ ਕਿ ਸਰਕਾਰ ਨੇ ਤਾਨਾਸ਼ਾਹੀ ਰਵੱਇਆ ਆਪਣਾ ਕਾਨੂੰਨਾਂ ਨੂੰ ਪਾਸ ਕੀਤਾ ਹੈ।