by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਲੰਕਾ 'ਚ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾ ਕੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ 'ਚ ਦਾਖਲ ਹੋ ਗਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰਪਤੀ ਨਿਵਾਸ 'ਚ ਦਾਖਲ ਹੋਣ ਤੋਂ ਰੋਕਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ, ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਤੇ ਗੋਲੀਆਂ ਚਲਾਈਆਂ। ਹਾਲਾਂਕਿ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਰਾਸ਼ਟਰਪਤੀ ਨਿਵਾਸ ਦੇ ਅੰਦਰ ਦਾਖਲ ਹੋ ਗਏ। ਰਾਜਪਕਸ਼ੇ 'ਤੇ ਮਾਰਚ ਤੋਂ ਅਸਤੀਫਾ ਦੇਣ ਦਾ ਦਬਾਅ ਵਧ ਰਿਹਾ ਹੈ।