by vikramsehajpal
ਚੰਡੀਗੜ੍ਹ (ਦੇਵ ਇੰਦਰਜੀਤ) : ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।ਵਾਰ-ਵਾਰ ਮੰਗਾਂ ਮੰਨਕੇ ਲਾਗੂ ਕਰਨ ਤੋਂ ਭੱਜੀ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।