Punjab: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲਾ ਮਾਮਲਾ, ਖਾਲੀ ਪਲਾਟ ‘ਚੋ ਮਿਲੀ ਔਰਤ ਦੀ ਸੜੀ ਹੋਈ ਲਾਸ਼

by nripost

ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਅਧੀਨ ਪੈਂਦੇ ਇਲਾਕੇ ਨਈਆਂ ਵਾਲਾ ਮੌੜ ਦੇ ਸਾਹਮਣੇ ਬੀ ਬਲਾਕ ਦੇ ਖਾਲੀ ਪਲਾਟ ਵਿੱਚੋਂ ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏ. ਸੀ.ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੀ ਬਲਾਕ ਨਈਆ ਵਾਲਾ ਮੋੜ ਦੇ ਸਾਹਮਣੇ ਇੱਕ ਔਰਤ ਨੂੰ ਅੱਗ ਲੱਗੀ ਹੋਈ ਹੈ।

ਇਸ ਦੌਰਾਨ ਪੁਲੀਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ। ਪੁਲਸ ਮੁਤਾਬਕ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਔਰਤ ਕੌਣ ਸੀ ਅਤੇ ਕਿੱਥੋਂ ਦੀ ਰਹਿਣ ਵਾਲੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਔਰਤ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਨੇ ਅੱਗ ਲਗਾ ਦਿੱਤੀ ਹੈ।