by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਅਤੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਲੋਕਾਂ ਵੱਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸਮੁੱਚੀ ਕੈਬਨਿਟ ਸਮੇਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ ਸੀ, ਹਾਲਾਂਕਿ ਪੰਜਾਬ 'ਚ ਨਵੇਂ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।