by jagjeetkaur
ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਇਸ ਮੁੱਦੇ ‘ਤੇ ਇਕ ਵਾਰ ਫਿਰ ਪੰਜਾਬ ਅਤੇ ਕੇਂਦਰ ਆਹਮੋ-ਸਾਹਮਣੇ ਆ ਗਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ ਹੈ।
ਇਸ ਸੇਵਾ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨਾ ਸਰਾਸਰ ਗਲਤ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਕੋਲ ਇਤਰਾਜ਼ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਨੋਟਿਸ ਲਿਆ ਹੈ।