by vikramsehajpal
ਸ਼ਾਰਜਾਹ (ਐਨ.ਆਰ.ਆਈ. ਮੀਡਿਆ) : ਆਈ. ਪੀ. ਐਲ. ਦਾ 46ਵਾਂ ਮੈਚ ਸ਼ਾਰਜਾਹ ਦੇ ਸਟੇਡੀਅਮ 'ਚ ਕੋਲਕਾਤਾ ਨਾਈਟ ਰਾਈਡਰਸ ਅਤੇ ਕਿੰਗਜ਼ ਇਲੈਵਨ ਪੰਜਾਬ ਵਿਚਾਲੇ ਖੇਡਿਆ ਗਿਆ। ਇਸ ਦੌਰਾਨ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ, ਜੋ ਕਿ ਪੰਜਾਬ ਲਈ ਸਹੀ ਸਾਬਤ ਹੋਇਆ ਅਤੇ ਪੰਜਾਬ ਨੇ ਦੂਜੇ ਨੰਬਰ 'ਤੇ ਬੱਲੇਬਾਜ਼ੀ ਕਰਕੇ ਕੋਲਕਾਤਾ ਨੂੰ 8 ਵਿਕਟਾਂ ਨਾਲ ਹਰਾ ਸ਼ਾਨਦਾਰ ਜਿੱਤ ਹਾਸਲ ਕੀਤੀ।
ਇਸ ਤੋਂ ਪਹਿਲਾਂ ਕੋਲਕਾਤਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਸਾਹਮਣੇ 149 ਦੌੜਾਂ ਦਾ ਟੀਚਾ ਰੱਖਿਆ ਸੀ। ਦੱਸ ਦਈਏ ਕਿ ਪੰਜਾਬ ਵਲੋਂ ਮਨਦੀਪ ਸਿੰਘ ਤੇ ਕ੍ਰਿਸ ਗੇਲ ਨੇ ਚੰਗੀ ਸ਼ੁਰੂਆਤ ਕੀਤੀ ਅਤੇ ਆਪਣੀ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ। ਮਨਦੀਪ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ ਟੀਮ ਨੂੰ ਜਿੱਤ ਦਿਵਾਉਣ 'ਚ ਆਪਣਾ ਯੋਗਦਾਨ ਪਾਇਆ। ਉਥੇ ਹੀ ਕ੍ਰਿਸ ਗੇਲ ਨੇ ਵੀ ਇਸ ਮੈਚ 'ਚ ਅਰਧ ਸੈਂਕੜਾ ਪੂਰਾ ਕੀਤਾ।