ਪੰਜਾਬ ਦੇ ਮੁੱਖ ਮੰਤਰੀ ਦੇ ਭਤੀਜੇ ਨੇ ਕਿਹਾ : ਉਸਨੂੰ ਰੇਤ ਦੀ ਖੁਦਾਈ, ਸੂਬੇ ਵਿੱਚ ਤਬਾਦਲੇ ਲਈ 10 ਕਰੋੜ ਰੁਪਏ ਨਕਦ ਮਿਲੇ
by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਜਲੰਧਰ ਦੀ ਇੱਕ ਅਦਾਲਤ ਨੇ 8 ਫਰਵਰੀ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਜਾਣਕਰੀ ਅਨੁਸਾਰ ਹੁਣ ਤੱਕ ਦੀ ਪੁੱਛਗਿੱਛ ’ਚ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਇਹ ਰੁਪਏ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਤੋਂ ਮਿਲੇ ਸੀ । ਨਾਲ ਹੀ ਕੁਝ ਰਾਸ਼ੀ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਬੰਧਤ ਵੀ ਹੋ ਸਕਦੀ ਹੈ। ਈਡੀ ਵੱਲੋਂ ਹਾਲੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਗ੍ਰਿਫਤਾਰੀ ਤੋਂ ਬਾਅਦ ਭੁਪਿੰਦਰ ਸਿੰਘ ਹਨੀ ਦਾ ਲਗਾਤਾਰ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਇਆ ਜਾ ਰਿਹਾ ਹੈ।