ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਹੋਵੇਗੀ ਮੀਟਿੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਕਾਂਗਰਸ ਨੂੰ ਇਸੇ ਮਹੀਨੇ ਨਵਾਂ ਪ੍ਰਧਾਨ ਮਿਲ ਸਕਦਾ ਹੈ। ਚੋਣਾਂ ’ਚ ਕਾਂਗਰਸ ਦੀ ਪੰਜਾਬ 'ਚ ਕਰਾਰੀ ਹਾਰ ਹੋਈ ਹੈ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਲੈ ਲਿਆ ਸੀ। ਹੁਣ ਦਿੱਲੀ ’ਚ ਕਾਂਗਰਸ ਦੀ ਮੀਟਿੰਗ ਹੋ ਰਹੀ ਹੈ।

ਇਸ ਮੀਟਿੰਗ ’ਚ ਸੋਨੀਆ ਗਾਂਧੀ ਮੌਜੂਦ ਨਹੀਂ ਹੋਵੇਗੀ ਜਦਕਿ ਇਸ ਦੀ ਅਗਵਾਈ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਕਰਨਗੇ। ਇਸ ਦੌਰਾਨ ਪਿ੍ਰਯੰਕਾ ਗਾਂਧੀ ਵੀ ਮੌਜੂਦ ਰਹੇਗੀ। ਹਾਲਾਂਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ. ਐੱਮ. ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਵੀ ਦਾਅਵੇਦਾਰ ਹਨ।

ਪੰਜਾਬ ’ਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸੰਗਠਨ ਪ੍ਰਧਾਨ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਨੇ ਵੀ ਇਸ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦਾ ਤਰਕ ਹੈ ਕਿ ਇਹ ਚੋਣਾਂ ਉਨ੍ਹਾਂ ਦੀ ਨਹੀਂ ਸਗੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੜੀਆਂ ਗਈਆਂ ਸੀ।