by vikramsehajpal
ਅੰਮ੍ਰਿਤਸਰ (NRI MEDIA) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,271 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 46 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 11 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,11,375 ਹੋ ਗਈ ਹੈ।
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3,284 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 68 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,11,375 ਮਰੀਜ਼ਾਂ ਵਿੱਚੋਂ 90,345 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 17,746 ਐਕਟਿਵ ਮਾਮਲੇ ਹਨ।