ਪੰਜਾਬ ‘ਚ 24 ਘੰਟਿਆਂ ਦੌਰਾਨ ਆਏ 2,696 ਕੋਰੋਨਾ ਮਾਮਲੇ, 49 ਮੌਤਾਂ

by mediateam

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਵਿੱਚ ਪੰਜਾਬ ;ਚ ਕੋਰੋਨਾ ਵਾਇਰਸ ਦੇ 2,696 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 49 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 95 ਹਜ਼ਾਰ ਤੋਂ ਪਾਰ ਹੋ ਗਈ ਹੈ। 

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 95,529 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2757 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 95,529 ਮਰੀਜ਼ਾਂ ਵਿੱਚੋਂ 70,373 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 22,399 ਐਕਟਿਵ ਮਾਮਲੇ ਹਨ।