by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵੱਲੋਂ ਹੋਰ ਸੂਬਿਆਂ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕਰਨ ਦੇ ਮਾਮਲੇ ’ਚ ਕੇਂਦਰ ਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਵਿਚ ਹੁਣ ਤਕ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਹੁੰਦੀਆਂ ਆਈਆਂ ਹਨ।
ਰੰਧਾਵਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਹੌਲੀ ਰਫ਼ਤਾਰ ਨਾਲ ਯੂਕ੍ਰੇਨ ਵਿਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਅਨੇਕਾਂ ਨੌਜਵਾਨ ਯੂਕ੍ਰੇਨ ਵਿਚ ਫਸੇ ਹੋਏ ਹਨ। ਉਨ੍ਹਾਂ ਦੇ ਮਾਪਿਆਂ ਵਿਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਵੱਧ ਗਿਣਤੀ ਵਿਚ ਭਾਰਤੀ ਜਹਾਜ਼ਾਂ ਨੂੰ ਯੂਕ੍ਰੇਨ ਦੇ ਆਸ-ਪਾਸ ਭੇਜ ਕੇ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਏ।