
ਬਠਿੰਡਾ (ਨੇਹਾ): ਕਾਉਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨੇ ਗੁਪਤ ਜਾਣਕਾਰੀ ਦੇ ਆਧਾਰ 'ਤੇ ਗੋਨਿਆਨਾ ਰੋਡ, ਬਠਿੰਡਾ ਤੋਂ ਗੈਂਗਸਟਰ ਨੀਰਜ ਚਸਕਾ ਦੇ ਸਕੇ ਭਰਾ ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਤੇ ਥਾਣਾ ਥਰਮਲ 'ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਯੂਪੀ 'ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਸੀ, ਜਿਸਨੂੰ ਕਾਉਂਟਰ ਇੰਟੈਲੀਜੈਂਸ ਦੀ ਟੀਮ ਨੇ ਬਠਿੰਡਾ ਤੋਂ ਪਹਿਲਾਂ ਹੀ ਫੜ ਲਿਆ। ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ 'ਤੇ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਸੀ ਤੇ ਉਹ ਇਕ ਨਿੱਜੀ ਬੈਂਕ ਵਿਚ ਕੰਮ ਕਰਦਾ ਰਿਹਾ ਹੈ। ਪੁਲਿਸ ਮੁਲਜ਼ਮ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕਰ ਰਹੀ ਹੈ।