by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਸਾਰੇ ਪੰਜਾਬ ਵਾਸੀਆਂ ਨੂੰ ਹੋਲੀ ਤੇ ਹੋਲਾ ਮਹੱਲਾ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਦੱਸ ਦਈਏ ਅੱਜ ਪੂਰੇ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ,ਉੱਥੇ ਹੀ ਸ਼੍ਰੀ ਅਨੰਦਪੁਰ ਸਾਹਿਬ ਦੇ ਜੋੜ ਮੇਲੇ ਲੱਖਾਂ ਸਗੰਤਾਂ ਪਹੁੰਚ ਕੇ ਗੁਰੂ ਜੀ ਦਾ ਅਸ਼ੀਰਵਾਦ ਲੈ ਰਹੀਆਂ ਹਨ। ਮਾਨ ਸਰਕਾਰ ਵਲੋਂ ਹੋਲੇ ਮਹੱਲੇ ਤੇ ਦੇਸ਼ -ਵਿਦੇਸ਼ ਤੋਂ ਆਉਣ ਵਾਲਿਆਂ ਲੱਖਾਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਮੀਟਿੰਗ ਕਰਕੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਸਨ ।