ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਕੀਤਾ ਭੰਗ, ਨੋਟੀਫਿਕੇਸ਼ਨ ਜਾਰੀ

by jagjeetkaur

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 5 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਨਵੀਆਂ ਪੰਚਾਇਤਾਂ ਦੀ ਚੋਣ ਹੋਣ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਇਸ ਤੋਂ ਪਹਿਲਾਂ ਪੰਚਾਇਤ ਵਿਭਾਗ ਨੇ 10 ਅਗਸਤ ਨੂੰ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਇਸ ਫੈਸਲੇ ਦਾ ਵਿਰੋਧ ਹੋਇਆ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਹ ਦਲੀਲ ਦਿੱਤੀ ਗਈ ਸੀ ਕਿ ਪੰਚਾਇਤਾਂ ਦਾ ਕਾਰਜਕਾਲ ਬਾਕੀ ਰਹਿੰਦਾ ਹੈ। ਅਜਿਹੇ ‘ਚ ਸਰਕਾਰ ਨੇ ਫਿਰ ਤੋਂ ਇਹ ਹੁਕਮ ਵਾਪਸ ਲੈ ਲਿਆ ਹੈ।