
ਚੰਡੀਗੜ੍ਹ (ਰਾਘਵ): ਮਾਲ ਵਿਭਾਗ ਵਿਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਇਨ੍ਹਾਂ ਤਬਾਦਲਿਆਂ ਦੌਰਾਨ ਕਈਆਂ ਨੇ ਅਜੇ ਤਕ ਡਿਊਟੀ ਜੁਆਇਨ ਨਹੀਂ ਕੀਤੀ ਹੈ। ਇਸ ਸਭ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਡਿਊਟੀ ਨਾ ਜੁਆਇਨ ਕਰਨ ਵਾਲਿਆਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਆਖਿਆ ਹੈ ਕਿ ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਇਸ ਨਾਲ ਸਬੰਧਤ ਇੱਕ ਟਵੀਟ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਹੈ, "ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਮੱਦੇਨਜ਼ਰ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਬਹੁਤ ਸਾਰੇ ਲੋਕ ਅਜੇ ਤੱਕ ਜੁਆਇਨ ਨਹੀਂ ਕੀਤੇ ਹਨ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।" ਮੈਂ ਖੁਦ ਕਿਸੇ ਵੀ ਦਫ਼ਤਰ ਦਾ ਨਿਰੀਖਣ ਕਰਾਂਗਾ, ਜੇਕਰ ਕੋਈ ਗੈਰਹਾਜ਼ਰ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।