ਪੰਜਾਬ ‘ਸਰਕਾਰ : ਨਾਜਾਇਜ਼ ਕਾਲੋਨੀਆਂ ਦੇ ਪਲਾਟਾਂ ਨੂੰ ਨਿਯਮਤ ਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ

by nripost

ਚੰਡੀਗੜ੍ਹ (ਹਰਮੀਤ) : ਪੰਜਾਬ ਸਰਕਾਰ ਨੇ ਨਗਰ ਨਿਗਮ, ਤਹਿਸੀਲਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਆਂ ਬਣੀਆਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਵੀ ਸਖ਼ਤੀ ਦੇ ਹੁਕਮ ਦਿੱਤੇ ਹਨ। ਪੰਜਾਬ ਵਿਧਾਨ ਸਭ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤੇ ਗਏ ਪੰਜਾਬ ਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਐਕਟ-2024 ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।

ਹੁਣ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਐਨਓਸੀ ਦੀ ਸ਼ਰਤ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਹੈ। ਇਨ੍ਹਾਂ 14 ਹਜ਼ਾਰ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਹੋਣ ਨਾਲ ਲੱਖਾਂ ਲੋਕਾਂ ਨੂੰ ਆਪਣੀ ਜਾਇਦਾਦ ਦਾ ਮਾਲਕਾਨਾ ਹੱਕ ਮਿਲਣ ਦਾ ਰਸਤਾ ਸਾਫ਼ ਹੋ ਜਾਵੇਗਾ।

ਵੱਡੀ ਗੱਲ ਇਹ ਹੈ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬੈਂਕ ਰਾਹੀਂ ਜਾਇਦਾਦ ਖਰੀਦਣ ਲਈ ਦਿੱਤੇ ਗਏ ਬਿਆਨੇ ਦੀ ਰਕਮ ਨੂੰ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ। ਯਾਨੀ ਜੇਕਰ ਕਿਸੇ ਵਿਅਕਤੀ ਨੇ ਬੈਂਕ ਰਾਹੀਂ 31 ਜੁਲਾਈ 2024 ਤੱਕ ਜਾਇਦਾਦ ਦੀ ਖਰੀਦਦਾਰੀ ਲਈ ਬਿਆਨਾ ਰਾਸ਼ੀ ਦਿੱਤੀ ਹੈ, ਪਰ ਉਸ ਸਮੇਂ ਇਸ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਸੀ। ਹੁਣ ਉਸ ਬੈਂਕ ਟ੍ਰਾਂਜੈਕਸ਼ਨ ਰਾਹੀਂ ਵੀ ਜਾਇਦਾਦ ਦੀ

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਸੇਲ ਡੀਡ ਜਾਂ ਕਿਸੇ ਹੋਰ ਠੋਸ ਦਸਤਾਵੇਜ਼ ਦੇ ਆਧਾਰ ‘ਤੇ ਜਾਇਦਾਦ ਦੀ ਖਰੀਦੋ ਫ਼ਰੋਖ਼ਤ ਹੋਈ ਹੈ, ਉਸਦੇ ਅਧਾਰ ‘ਤੇ ਵੀ ਰਜਿਸਟਰੀ ਕਰਵਾਈ ਜਾ ਸਕੇਗੀ। ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ 2 ਨਵੰਬਰ ਤੱਕ ਦਾ ਸਮਾਂ ਤੈਅ ਕੀਤਾ ਹੈ।

MC ਲਿਮਿਟ ਦੇ ਅੰਦਰ ਬਣੀਆਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਕਈ ਸਵਾਲ ਖੜ੍ਹੇ ਹੋ ਰਹੇ ਹਨ। ਮੁਹਾਲੀ, ਖਰੜ ਅਤੇ ਸੂਬੇ ਦੇ ਕਈ ਹੋਰ ਹਿੱਸਿਆਂ ਵਿੱਚ ਵੀ MC ਲਿਮਿਟ ਦੇ ਅੰਦਰ ਕੱਟੀਆਂ ਨਾਜਾਇਜ਼ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਨਾ ਹੋਣ ਕਾਰਨ ਅਧਿਕਾਰੀ ਵੀ ਦੁਚਿੱਤੀ ਵਿੱਚ ਹਨ। ਖਰੜ ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਇਸ ਸਬੰਧੀ ਸਰਕਾਰ ਵੱਲੋਂ ਕੋਈ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਇਸ ਲਈ ਐਸਓਪੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।