by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ 'ਚ ਪੰਚਾਇਤੀ 'ਤੇ ਹੋਰ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਹਰ ਹਾਲ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ, ਭਾਵੇਂ ਇਨ੍ਹਾਂ ਜ਼ਮੀਨਾਂ ’ਤੇ ਗਲਤ ਢੰਗ ਨਾਲ ਕਾਬਜ਼ ਲੋਕ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ। ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਤਹਿਤ ਮੰਤਰੀ ਧਾਲੀਵਾਲ ਨੇ ਜਲੰਧਰ 'ਚ ਕਰੀਬ 22 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ ਸਾਬਕਾ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ।