ਪੰਜਾਬ ਦੇ ਰਾਜਪਾਲ ਨੇ ਕਰਤਾਰਪੁਰ ਲਾਂਘੇ ਤੋਂ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

by nripost

ਗੁਰਦਾਸਪੁਰ (ਰਾਘਵ): ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਪੈਦਲ ਯਾਤਰਾ ਦੀ ਸ਼ੁਰੂਆਤ ਕਰ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕੀਤੀ । ਪੰਜਾਬ ਦੇ ਦੋ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ 'ਚ ਇਹ ਪੈਦਲ ਯਾਤਰਾ 5 ਦਿਨ ਚੱਲੇਗੀ। ਉੱਥੇ ਹੀ ਰਾਜਪਾਲ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ 'ਚ ਕਿਹਾ ਕਿ ਉਹ ਖ਼ੁਦ ਪੈਦਲ ਚੱਲਣ ਆਏ ਹਨ ਤਾਂ ਜੋ ਪੰਜਾਬ ਭਰ ਅਤੇ ਦੇਸ਼ ਨੂੰ ਨਸ਼ਾ ਮੁਕਤ ਦਾ ਸੁਨੇਹਾ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਪੰਜਾਬ ਉਦੋਂ ਹੀ ਹੋਵੇਗਾ ਜਦ ਨਸ਼ਾ ਮੁਕਤ ਪੰਜਾਬ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ । ਸਿੱਖਾਂ ਦੇ ਦਸ ਗੁਰੂਆਂ ਦੇ ਇਤਿਹਾਸ ਤੇ ਉਨ੍ਹਾਂ ਦੇ ਜੀਵਨ ਵੱਲ ਝਾਤ ਮਾਰੀਏ ਤਾਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉੱਥੇ ਹੀ ਉਨ੍ਹਾਂ ਛੋਟੇ ਸ਼ਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਨੌਜਵਾਨ ਪੀੜੀ ਨੂੰ ਲੋੜ ਹੈ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਅਤੇ ਗੁਰਬਾਣੀ ਨਾਲ ਜੁੜਨ ਦੀ ਤਾਂ ਜੋ ਪੰਜਾਬ ਦੀ ਜਵਾਨੀ ਇਸ ਕੋਹੜ ਤੋਂ ਬਚ ਸਕੇ ।ਇਸ ਪੈਦਲ ਯਾਤਰਾ ਵਿੱਚ ਨੌਜਵਾਨ, ਖਿਡਾਰੀਆਂ, ਵਿਦਿਆਰਥੀਆਂ, ਲੇਖਕਾਂ, ਬੁੱਧੀਜੀਵੀਆਂ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕਾਂ ਨੂੰ ਵੀ ਹਿੱਸਾ ਲਿਆ ।