ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਦੋਸ਼ੀਆਂ ਖ਼ਿਲਾਫ਼ ਧਾਰਾ 302 ਦੇ ਤਹਿਤ ਕਤਲ ਦਾ ਕੇਸ ਦਰਜ ਕਰਨ ਦੇ ਹੁਕਮ

by mediateam


 ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਇਸ  ਮੁੱਦੇ ‘ਤੇ  ਲੋਕਾਂ ਦੇ ਵਲੋਂ ਰਾਜ ਦੀ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਉਥੇ ਹੀ ਕੈਪਟਿਨ ਸਰਕਾਰ ਵਿਰੋਧੀ ਧਿਰਾਂ ਦੇ ਤਿੱਖੇ ਸਵਾਲਾਂ ਤੋਂ ਬਚਨ ਲਈ ਇਕ ਵੱਡਾ ਐਲਾਨ ਕੀਤਾ ਕਿ ਉਹ ਸ਼ਰਾਬ ਮਾਫ਼ੀਏ ਨੂੰ ਖਤਮ ਕਰਕੇ ਹੀ ਦਮ ਲੈਣਗੇ  । ਇਸਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡੀਜੀਪੀ ਨੂੰ ਜ਼ਹਿਰੀਲੀ ਸ਼ਰਾਬ ਕਾਂਡ  ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਦੇ ਖ਼ਿਲਾਫ਼  ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਨ ਲਈ ਹੁਕਮ ਜਾਰੀ ਕੀਤੇ ਹਨ।

ਇਸਦੇ ਨਾਲ ਹੀ ਕੈਪਟਿਨ ਅਮਰਿੰਦਰ ਸਿੰਘ ਨੇ ਸ਼ਰਾਬ ਮਾਫ਼ੀਏ ਵਿਚ ਸਿਆਸੀ ਦਖ਼ਲਅੰਦਾਜ਼ੀ ਨੂੰ ਬਿਲਕੁਲ ਬਰਦਾਸ਼ ਨਹੀਂ ਕੀਤਾ ਜਾਵੇਗਾ  ।ਕੈਬਨਿਟ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤ ਹੁੰਦਿਆਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ’ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਨਿਆਂਇਕ ਜਾਂਚ ਦੇ ਨਾਲ-ਨਾਲ ਇੱਕ ਐਸਆਈਟੀ ਵੀ ਬਣਾਈ ਗਈ ਹੈ, ਜੋ ਪੂਰੇ ਮਾਮਲੇ ਦੀ ਪੜਤਾਲ ਕਰੇਗੀ। ਪੰਜਾਬ ਸਰਕਾਰ ਦਾਅਵਾ ਕਰ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।