Punjab: ਚਾਈਨਾ ਡੋਰ ਸਮੇਤ ਇਕ ਗ੍ਰਿਫ਼ਤਾਰ

by nripost

ਲੁਧਿਆਣਾ (ਰਾਘਵ) : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਚਾਈਨਾ ਡੋਰ ਦੇ 20 ਗੱਟੂ ਅਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਜਿੰਦਰ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇੱਕ ਵਿਅਕਤੀ ਹਜ਼ੂਰੀ ਬਾਗ ਕਲੋਨੀ ਵਿਖੇ ਆਪਣੀ ਦੁਕਾਨ 'ਤੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚ ਰਿਹਾ ਹੈ। ਜਿਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ 'ਤੇ ਛਾਪਾ ਮਾਰ ਕੇ ਹਿਮਾਂਸ਼ੂ ਪੁੱਤਰ ਰਮਨ ਕੁਮਾਰ ਵਾਸੀ ਹਜ਼ੂਰੀ ਬਾਗ ਕਾਲੋਨੀ ਨੂੰ ਚਾਈਨਾ ਡੋਰ ਦੇ 20 ਗੱਟੂ ਸਮੇਤ ਕਾਬੂ ਕਰ ਲਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।