ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਜੱਗੂ ਭਗਵਾਨਪੁਰੀਆ ਤੇ ਹੈਰੀ ਚੱਠਾ ਦਾ ਸਾਥੀ ਨੂੰ ਕੀਤਾ ਗ੍ਰਿਫਤਾਰ,

by jagjeetkaur

ਅੰਮ੍ਰਿਤਸਰ ਪੁਲਿਸ ਨੇ ਇੱਕ ਗੈਂਗਸਟਰ ਗੋਲੀ ਨੂੰ ਫਿਲਮੀ ਅੰਦਾਜ਼ ਵਿੱਚ ਫੜਿਆ ਹੈ। ਮੁਲਜ਼ਮ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ, ਜਿੱਥੇ ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ। ਫਿਲਹਾਲ ਦੋਸ਼ੀ ਪੁਲਿਸ ਹਿਰਾਸਤ ‘ਚ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮੁਲਜ਼ਮ ਜੱਗੂ ਭਗਵਾਨਪੁਰੀਆ ਅਤੇ ਹੈਰੀ ਚੱਠਾ ਨਾਲ ਸਬੰਧਤ ਹਨ।

 ਦੱਸ ਦਈਏ ਕਿ ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਪੁਲਿਸ ਨੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲੀ ਕਈ ਕੇਸਾਂ ਦਾ ਮੁਲਜ਼ਮ ਹੈ ਅਤੇ ਪੁਲਿਸ ਉਸ ਦੀ ਕਾਫੀ ਸਮੇਂ ਤੋਂ ਭਾਲ ਕਰ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀ ਬਟਾਲਾ ਰੋਡ ’ਤੇ ਜਾ ਰਿਹਾ ਹੈ ਜਿੱਥੇ ਨਾਕਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ। 

ਜਾਣਕਾਰੀ ਦਿੰਦਿਆਂ ਇਸ ਮੌਕੇ ਥਾਣਾ ਮੋਹਕਮਪੁਰਾ ਦੇ ਥਾਣੇਦਾਰ ਅਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰਾਂ ਤੋਂ ਸੂਚਨਾ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਗੋਲੀ ਗੁਰਦਾਸਪੁਰ ਦੇ ਪਿੰਡ ਕੋਟਲੀ ਦਾ ਰਹਿਣ ਵਾਲਾ ਹੈ, ਉਸ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਸਰ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਬਟਾਲਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸ ਦੌਰਾਨ ਗੈਂਗਸਟਰ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਟੱਕਰ ਮਾਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। 

ਸੀ.ਸੀ.ਟੀ.ਵੀ ‘ਚ ਦੇਖਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਫੜਨ ਲਈ ਸੜਕ ਦੇ ਵਿਚਕਾਰ ਕਾਰ ਰੋਕੀ, ਜਿੱਥੇ ਗੈਂਗਸਟਰ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਤੋਂ ਬਾਅਦ ਉਸ ਨੇ ਆਪਣੀ ਕਾਰ ਭਜਾ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸਨੂੰ ਮੌਕੇ ‘ਤੇ ਕਾਬੂ ਕਰ ਲਿਆ। ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਦਾ ਸਬੰਧ ਇਸ ਸਮੇਂ ਹੈਰੀ ਚੱਠਾ ਅਤੇ ਜੱਗੂ ਭਗਵਾਨਪੁਰੀ ਨਾਲ ਹੈ ਅਤੇ ਉਸ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ, ਆਰਮਜ਼ ਐਕਟ ਅਤੇ 14 ਹੋਰ ਮਾਮਲੇ ਦਰਜ ਹਨ।ਫਿਲਹਾਲ ਪੁਲਿਸ ਨੇ ਗੈਂਗਸਟਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ, ਆਰਮਜ਼ ਐਕਟ ਅਤੇ 14 ਹੋਰ ਕੇਸ ਦਰਜ ਹਨ। ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਕਈ ਖੁਲਾਸੇ ਹੋਣ ਦੀ ਉਮੀਦ ਹੈ।