ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ DGP ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ ਨੇ ਕਈ ਇਲਾਕਿਆਂ ਵਿੱਚ ਰੇਡ ਕੀਤੀ ਹੈ। ਇਸ ਮੌਕੇ ਤੇ ਪੁਲਿਸ ਸੇ ਦਾਰੀ ਉੱਚ ਅਧਿਕਾਰੀ ਵਲੋਂ ਆਪਣੀ ਟੀਮ ਨਾਲ ਇਲਾਕਿਆਂ 'ਚ ਸਰਚ ਮੁਹਿੰਮ ਚਲਾਈ ਸੀ। ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਹਾਲੇ ਜਾਰੀ ਹੈ ਪੋਲਿਸੀ ਕਿਸ ਨੂੰ ਫੜਨ ਆਈ ਸੀ। ਇਸ ਦੀ ਹਾਲੇ ਕੋਈ ਪੁਸ਼ਟੀ ਨਹੀਂ ਹੋਈ ਹੈ ।
ਫਿਲਹਾਲ ਪੁਲਿਸ ਵਲੋਂ ਕੁਝ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਭਰ ਕਈ ਇਲਾਕਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਜਿਸ ਤਹਿਤ ਘਰ ਦੀ ਤਲਾਸ਼ੀ ਵੀ ਕੀਤੀ ਜਾ ਰਹੀ ਹੈ ।ਜਿਸ ਨਾਲ ਪੰਜਾਬ ਕ੍ਰਾਈਮ ਮੁਕਤ ਹੋ ਸਕੇ। ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਸ਼ਿਵ ਨਗਰ ਸਮੇਤ ਹੋਰ ਵੀ ਇਲਾਕਿਆਂ ਵਿੱਚ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਤਲਾਸ਼ੀ ਇਸ ਲਈ ਕੀਤੀ ਜਾ ਰਹੀ ਹੈ ਕਿਉਕਿ ਇਥੇ ਰਹਿਣ ਵਾਲੇ ਲੋਕਾਂ ਦਾ ਰਿਕਾਰਡ ਪੁਲਿਸ ਕੋਲ ਨਹੀ ਸੀ ਜੋ ਕਿ ਹੋਰ ਇਲਾਕਿਆਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਸੀ ।