ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ, ਜਿਸ ਤੋਂ ਬਾਅਦ ਸਿਆਸਤ 'ਚ ਖਲਬਲੀ ਮਚ ਗਈ ਹੈ। ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਦਾ ਇਹ ਪਹਿਲਾ ਬਿਆਨ ਹੈ। ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਬੋਲਦਿਆਂ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਦਾ ਨੁਕਸਾਨ ਕਾਂਗਰਸ ਪਾਰਟੀ ਦੇ ਨੁਕਸਾਨ ਤੋਂ ਵੀ ਵੱਡਾ ਹੈ। ਕਾਂਗਰਸ ਪਾਰਟੀ ਨੇ ਬਿੱਟੂ ਦੇ ਪਰਿਵਾਰ ਨੂੰ ਬਹੁਤ ਕੁਝ ਦਿੱਤਾ ਹੈ। ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਬਿੱਟੂ ਵਰਗੇ ਦਲ-ਬਦਲੂਆਂ ਨੂੰ ਜਨਤਾ ਕਦੇ ਮੁਆਫ ਨਹੀਂ ਕਰੇਗੀ।
ਦੱਸ ਦੇਈਏ ਕਿ ਰਵਨੀਤ ਬਿੱਟੂ ਦੋ ਵਾਰ ਲੁਧਿਆਣਾ ਅਤੇ ਇੱਕ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ। ਰਵਨੀਤ ਬਿੱਟੂ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਉਹ ਕਾਂਗਰਸ ਤੋਂ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਬਣੇ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ।