Punjab: ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੰਤ ਬਲਬੀਰ ਸਿੰਘ ਸੀਚੇਵਾਲ

by nripost

ਅੰਮ੍ਰਿਤਸਰ (ਰਾਘਵ): ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਅੱਜ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਉਨ੍ਹਾਂ ਨੇ ਦਰਬਾਰ ਸਾਹਿਬ 'ਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਵਿਸ਼ਵ ਧਰਤੀ ਦਿਵਸ ਮੌਕੇ ਵਿਸ਼ਵ 'ਚ ਵਸਦੇ ਲੋਕਾਂ ਨੂੰ ਵਧਾਈ ਵੀ ਦਿੱਤੀ ਅਤੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ । ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜੋ ਤੁੰਗ ਢਾਬ ਦਾ ਮਸਲਾ ਚੱਲ ਰਿਹਾ ਹੈ ਉਸਨੂੰ ਲੈ ਕੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ ਜਿਸ ਲਈ ਉਹ ਅੰਮ੍ਰਿਤਸਰ ਵਿੱਚ ਆਏ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਰਮ ਪ੍ਰਚਾਰ ਦੀ ਲਹਿਰ ਜੋ ਚਲਾਈ ਜਾ ਰਹੀ ਹੈ ਬਹੁਤ ਵਧੀਆ ਲਹਿਰ ਹੈ ਅਤੇ ਅਸੀਂ ਹਰ ਦਾਮ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਾ ਦੇ ਨਾਲ ਹਾਂ।