by nripost
ਬਠਿੰਡਾ (ਨੇਹਾ): ਬਠਿੰਡਾ ਦੀ ਸੰਗਤ ਮੰਡੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਠਿੰਡਾ-ਬਾਦਲ ਰੋਡ 'ਤੇ ਸਥਿਤ ਪਿੰਡ ਚੱਕ ਅਤਰ ਸਿੰਘ ਵਾਲਾ 'ਚ ਨਸ਼ੇੜੀ ਔਰਤ ਵਲੋਂ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਇਕ ਵਿਅਕਤੀ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਨੰਦਗੜ੍ਹ ਦੇ ਐਸ.ਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਟੇਕ ਸਿੰਘ ਪੁੱਤਰ ਮਿਲਖੀ ਸਿੰਘ ਵਾਸੀ ਪਿੰਡ ਬੇਅੰਤ ਕੌਰ ਪੁੱਤਰੀ ਗੁਰਜੰਟ ਸਿੰਘ ਨੇ ਪਿੰਡ ਦੀ ਹੀ ਇੱਕ ਔਰਤ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਔਰਤ ਨਸ਼ੇ ਦੀ ਆਦੀ ਹੈ। ਹਾਲ ਹੀ ਵਿੱਚ ਉਹ ਜਬਰਦਸਤੀ ਵਿਅਕਤੀ ਦੇ ਘਰ ਵਿੱਚ ਦਾਖਲ ਹੋਈ ਅਤੇ ਉਸ ਦੀ ਕੁੱਟਮਾਰ ਕੀਤੀ ਗਈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਔਰਤ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।